#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 110 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 110 ਅੰਗਹੀਣ ਵਿਅਕਤੀਆਂ ਨੂੰ ਇੱਕ ਲੱਖ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਲੰਮੇ ਸਮੇਂ ਤੋਂ ਵੱਖ-ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ। ਇਨ੍ਹਾਂ ਅੰਗਹੀਣ ਵਿਅਕਤੀਆਂ ਨੂੰ ਹਰ ਮਹੀਨੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ, ਤਾਂ ਜੋ ਇਹ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰ ਸਕਣ। ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜਦੇ ਹਨ ਅਤੇ ਬਹੁਤ ਹੀ ਲੰਬੇ ਸਮੇਂ ਤੋਂ ਸਾਡੀ ਬਾਂਹ ਫੜੀ ਹੋਈ ਹੈ।
ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਸੋਮ ਨਾਥ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਕਾਲਾ ਖੱਪਿਆਂਵਾਲ਼ੀ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।