ਸ਼੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਪੰਜਾਬ ਮੇਲ)-ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ਼੍ਰੀ ਮੁਕਤਸਰ ਸਾਹਿਬ ਵਿਖੇ 70 ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਸੱਤਰ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਸੰਚਾਲਕ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਲੰਮੇ ਸਮੇਂ ਤੋਂ ਵੱਖ ਵੱਖ ਬੀਮਾਰੀਆਂ ਤੋਂ ਪੀੜ੍ਹਤ ਵੀ ਹਨ।
ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ ਓਬਰਾਏ ਨੇ ਲੰਮੇ ਸਮੇਂ ਤੋਂ ਸਾਡੀ ਬਾਂਹ ਫੜੀ ਹੋਈ ਹੈ, ਸਮੇਂ ਸਮੇਂ ਤੇ ਸਾਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ ਨਾਲ ਦਵਾਈਆਂ ਆਦਿ ਖਰੀਦਣ ਲਈ ਵੀ ਮੱਦਦ ਕਰਦੇ ਰਹਿੰਦੇ ਹਨ।
ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਬਰਨੇਹ ਸਿੰਘ ਰਿਟਾ ਲੈਕਚਰਾਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ,ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ,ਸੋਹਣ ਲਾਲ ਗੁੰਬਰ ਮਲੋਟ ਆਦਿ ਹਾਜ਼ਰ ਸਨ।

