ਸ਼੍ਰੀ ਮੁਕਤਸਰ ਸਾਹਿਬ, 28 ਜੂਨ (ਪੰਜਾਬ ਮੇਲ)-ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਕਾਲਰਸ਼ਿਪ ਤਹਿਤ ਪੜ੍ਹਾਈ ਵਿੱਚ ਹੁਸ਼ਿਆਰ,ਪਰ ਆਰਥਿਕ ਤੌਰ ਤੇ ਕਮਜੋਰ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਵੱਡੀ ਪੱਧਰ ਤੇ ਮੱਦਦ ਕੀਤੀ ਜਾਂ ਰਹੀ ਹੈ ਤਾਂ ਜੋ ਇਹ ਲੋੜਵੰਦ ਵੀ ਆਪਣੀ ਪੜ੍ਹਾਈ ਜਾਰੀ ਰੱਖ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਬਹੁਤ ਹੀ ਪੜ੍ਹਾਈ ਵਿਚ ਹੁਸ਼ਿਆਰ,ਪਰ ਆਰਥਿਕ ਤੌਰ ਤੇ ਕਮਜੋਰ ਵਿਦਿਆਰਥੀ ਨੂੰ ਪੜ੍ਹਾਈ ਜਾਰੀ ਰੱਖਣ ਲਈ ਅੱਠ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਅਤੇ ਅੱਗੇ ਤੋਂ ਵੀ ਮੱਦਦ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਵਿਦਿਆਰਥੀ ਦੇ ਪਿਤਾ ਦੀ ਅਚਨਚੇਤ ਮੋਤ ਹੋ ਜਾਣ ਕਾਰਨ ਪਰਿਵਾਰ ਬਹੁਤ ਹੀ ਮੁਸ਼ਕਲ ਦੀ ਘੜੀ ਵਿੱਚ ਸੀ।ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਵਿਦਿਆਰਥੀ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਮੈ ਪੜ੍ਹਾਈ ਜਾਰੀ ਰੱਖ ਕੇ ਆਪਣਾ ਪੜਨ ਦਾ ਸੁਪਨਾ ਪੂਰਾ ਕਰ ਸਕਾਂਗਾ।ਇਸ ਮੌਕੇ ਸਰਬਣ ਸਿੰਘ ਸਾਬਕਾ ਸਰਪੰਚ ਬੂੜਾ ਗੁੱਜਰ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਜਸਬੀਰ ਸਿੰਘ ਰਿਟਾ ਏ ਐਸ ਆਈ,ਸੋਮ ਨਾਥ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

