#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਨਗਰ ਕੌਂਸਲ ਪ੍ਰਧਾਨ ਦੀ ਹਾਜ਼ਰੀ ਵਿੱਚ 130 ਪਰਿਵਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ 

 ਸ਼੍ਰੀ ਮੁਕਤਸਰ ਸਾਹਿਬ, 23 ਅਗਸਤ (ਪੰਜਾਬ ਮੇਲ)-  ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਸਿਜ਼ ਯੋਗਤਾ ਗੂੰਬਰ ਪ੍ਰਧਾਨ ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ 130 ਪਰਿਵਾਰਾਂ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ । ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਨੀਆਂ ਭਰ ਵਿੱਚ ਨਵੇਕਲੀ ਸੰਸਥਾ ਹੈ ਜੋ ਬਿਨਾਂ ਕਿਸੇ ਤੋਂ ਪੈਸਾ ਲਿਆ ਕੰਮ ਕਰ ਰਹੀ ਹੈ।ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਵੱਖ ਵੱਖ ਬੀਮਾਰੀਆਂ ਤੋਂ ਵੀ ਪੀੜ੍ਹਤ ਹਨ।ਇਸ ਮੌਕੇ ਸੰਨਦੀਪ ਸਿੰਘ ਡਾਇਰੈਕਟਰ ਸੀਨੀਅਰ ਸੈਕੰਡਰੀ ਸਕੂਲ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਡਾਕਟਰ ਐਸ ਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ, ਗੁਰਸੇਵਕ ਸਿੰਘ ਯੂ ਐਸ ਏ ਨੇ ਕਿਹਾ ਕਿ ਡਾ ਓਬਰਾਏ ਵਲੋਂ ਦੁਨੀਆਂ ਭਰ ਵਿੱਚ ਅਪਣੀ ਨੇਕ ਕਮਾਈ ਵਿਚੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਤੋਂ ਸਾਨੂੰ ਵੀ ਸੇਧ ਲੈਣੀ ਚਾਹੀਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਨਿੱਜੀ ਲੋੜਾ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ ਲੈਕਚਰਾਰ ਮੀਤ ਪ੍ਰਧਾਨ, ਜਸਪਾਲ ਸਿੰਘ ਰਿਟਾ ਲੈਕਚਰਾਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਮਲਕੀਤ ਸਿੰਘ ਕਾਲਾ ਖੱਪਿਆਂਵਾਲ਼ੀ,ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਜਸਬੀਰ ਸਿੰਘ ਰਿਟਾ ਏ ਐਸ ਆਈ, ਗੁਰਜੀਤ ਸਿੰਘ ਜੀਤਾ, ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।