ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਪੰਜਾਬ ਮੇਲ)- ਦੁਨੀਆਂ ਭਰ ਵਿਚ ਪੰਜਾਬੀਅਤ ਤੇ ਇਨਸਾਨੀਅਤ ਦਾ ਫ਼ਖ਼ਰ ਬਣੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 100 ਲੋੜਵੰਦਾਂ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇੱਕ ਬਹੁਤ ਹੀ ਸਾਦੇ ਪ੍ਰੋਗਰਾਮ ਤਹਿਤ ਡਾਕਟਰ ਲਖਵੀਰ ਕੌਰ ਸਿਵਲ ਸਰਜਨ (ਸਟੇਟ ਐਵਾਰਡ ਪ੍ਰਾਪਤ) ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਰਾਹੁਲ ਸਿੱਧੂ ਸਾਬਕਾ ਮੈਂਬਰ ਪਬਲਿਕ ਸਰਵਿਸ ਕਮਿਸ਼ਨ ਦੀ ਹਾਜ਼ਰੀ ਵਿਚ ਮਹੰਤ ਕਸ਼ਮੀਰ ਸਿੰਘ ਸੰਚਾਲਨ ਡੇਰਾ ਭਾਈ ਮਸਤਾਨ ਸਿੰਘ ਦੀ ਰਹਿਨੁਮਾਈ ਹੇਠ ਇਨ੍ਹਾਂ ਲੋੜਵੰਦਾਂ ਨੂੰ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦਿਆਂ ਡਾਕਟਰ ਲਖਵੀਰ ਕੌਰ ਸਿਵਲ ਸਰਜਨ ਅਤੇ ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ, ਸਾਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ 80% ਤੋਂ ਉੱਪਰ ਅੰਗਹੀਣ ਹਨ। ਸਹਾਇਤਾ ਰਾਸ਼ੀ ਦਿੱਤੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ, ਰਾਜ ਚਹਿਲ, ਜਸਵਿੰਦਰ ਸਿੰਘ ਪੀ.ਏ. ਅਤੇ ਹੋਰ ਪਤਵੰਤੇ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ 100 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ

