#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 2 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਨਾਉਦਿਆ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਲਗਾਤਾਰ ਜਾਰੀ ਹੈ, ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੰਗਹੀਣ ਵਿਅਕਤੀ ਅਪਣੇ ਆਪ ਨੂੰ ਹਮੇਸ਼ਾ ਹੀਣ ਭਾਵਨਾ ਨਾਲ ਦੇਖਦੇ ਹਨ ਕਿਉਂਕਿ ਇਨ੍ਹਾਂ ਹਾਲਾਤਾਂ ਵਿਚ ਆਪਣੇ ਵੀ ਮੁੱਖ ਮੋੜ ਲੈਂਦੇ ਹਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਡਾ. ਉਬਰਾਏ ਵਲੋਂ ਅੰਗਹੀਣ ਵਿਅਕਤੀਆਂ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ। ਅੱਜ ਡਾਕਟਰ ਓਬਰਾਏ ਵਲੋਂ ਅੰਗਹੀਣ ਵਿਅਕਤੀਆਂ ਲਈ ਭੇਜੀ ਹੋਈ ਸਹਾਇਤਾ ਰਾਸ਼ੀ ਸ੍ਰੀ ਮੁਕਤਸਰ ਸਾਹਿਬ ਵਿਖੇ ਤਕਸੀਮ ਕੀਤੀ ਗਈ। ਇਸ ਮੌਕੇ ਅੰਗਹੀਣ ਵਿਅਕਤੀਆਂ ਵੱਲੋਂ ਡਾ. ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਉਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜ੍ਹੇ ਹਨ। ਇਸ ਮੌਕੇ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਬਰਨੇਕ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਮਣਕੂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।