#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰਿਆਵਲ ਲਹਿਰ ਤਹਿਤ ਲਗਾਏ ਪੌਦੇ

(ਸਨਾਵਰ ਸੰਧੂ ਦੇ ਜਨਮਦਿਨ ਤੇ ਪਰਿਵਾਰ ਨੇ ਲਗਵਾਏ ਫਲਦਾਰ ਬੂਟੇ)
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਪੰਜਾਬ ਮੇਲ)- ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਜਿੱਥੇ ਮਾਨਵਤਾ ਦੀ ਭਲਾਈ ਲਈ ਕਾਰਜ ਨਿਰਵਿਘਨ ਜਾਰੀ ਹਨ, ਉੱਥੇ ਦੁਨੀਆਂ ਭਰ ਵਿੱਚ ਆ ਰਹੀਆਂ ਮੋਸਮੀ ਤਬਦੀਲੀਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਪੌਦੇ ਵੀ ਲਗਾਏ ਜਾ ਰਹੇ ਹਨ, ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਯੋਗਦਾਨ ਪਾਇਆ ਜਾ ਸਕੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਮੜ ਮੱਲੂ ਵਿੱਚ ਫਲਦਾਰ ਬੂਟੇ ਲਗਾਏ ਗਏ ਹਨ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿਛਲੇ ਸਾਲਾਂ ਵਿਚ ਲਗਾਏ ਪੋਦਿਆਂ ਨੂੰ ਵੀ ਵਾਚਿਆ ਗਿਆ ਅਤੇ ਸਕੂਲ ਸਟਾਫ ਵੱਲੋਂ ਕੀਤੀ ਜਾ ਰਹੀ ਸਾਂਭ ਸੰਭਾਲ ਬਾਰੇ ਵੀ ਸਟਾਫ ਦੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਿਖੇ ਦੇ ਸੇਵਾਦਾਰ ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ,ਦੇ ਪਰਿਵਾਰ ਵੱਲੋਂ ਦੋਹਤੇ ਸਨਾਵਰ ਸੰਧੂ ਦੇ ਜਨਮਦਿਨ ਤੇ ਫ਼ਲਦਾਰ ਬੂਟੇ ਵੀ ਲਗਵਾਏ ਗਏ। ਪ੍ਰੈਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਬਣੇ ਮੁਕਤੇ ਮਿਨਾਰ ਵਿਚ ਅਤੇ ਹੋਰ ਜਨਤਕ ਥਾਵਾਂ ਤੇ ਕਾਫੀ ਤਦਾਦ ਵਿੱਚ ਪੌਦੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜਗਾਹ ਦੀ ਪਹਿਚਾਣ ਕਰਕੇ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੌਦੇ ਲਗਾਏ ਜਾਣਗੇ। ਇਸ ਮੌਕੇ ਸੀ ਐਚ ਟੀ ਸਾਹਿਬ ਸਿੰਘ ,ਗਗਨਦੀਪ ਸਿੰਘ ਹੈਡ ਮਾਸਟਰ, ਮੈਡਮ ਮਨਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਅਨੀਤਾ ਰਾਣੀ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ,, ਸਨਾਵਰ ਸੰਧੂ, ਆਦਿ ਹਾਜ਼ਰ ਸਨ।