ਪੱਛਮੀ ਬੰਗਾਲ, 9 ਮਈ (ਪੰਜਾਬ ਮੇਲ)- ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਆਰ.ਐਨ. ਰਵੀ ਨੇ ਇੱਥੇ ਬ੍ਰਿਗੇਡ ਪਰੇਡ ਗਰਾਊਂਡ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੁਵੇਂਦੂ ਅਧਿਕਾਰੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ 9ਵੇਂ ਅਤੇ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਬਣੇ ਹਨ। ਦੱਸ ਦੇਈਏ ਕਿ ਸਹੁੰ ਚੁੱਕ ਸਮਾਗਮ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 21 ਸੂਬਿਆਂ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਭਾਜਪਾ ਵਿਧਾਇਕ ਦਲੀਪ ਘੋਸ਼ ਅਤੇ ਅਗਨੀਮਿੱਤਰਾ ਪਾਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਦੱਸ ਦੇਈਏ ਕਿ ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਰੱਖਿਆ ਮੰਤਰੀ ਰਾਜਨਾਥ ਸਿੰਘ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਹੋਰ ਪ੍ਰਮੁੱਖ ਨੇਤਾ ਵੀ ਇਸ ਸਮਾਗਮ ਵਿਚ ਆਏ ਹੋਏ ਹਨ। ਸ਼ੁਭੇਂਦੂ ਅਧਿਕਾਰੀ ਨੇ ਭਵਾਨੀਪੁਰ ਵਿੱਚ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਹਰਾਇਆ ਹੈ। ਭਾਜਪਾ ਨੇ 294 ਮੈਂਬਰੀ ਵਿਧਾਨ ਸਭਾ ਵਿੱਚੋਂ 207 ਸੀਟਾਂ ਜਿੱਤੀਆਂ, ਜਿਸ ਨਾਲ ਰਾਜ ਵਿੱਚ ਤ੍ਰਿਣਮੂਲ ਕਾਂਗਰਸ ਦੇ 15 ਸਾਲਾਂ ਦੇ ਸ਼ਾਸਨ ਦਾ ਅੰਤ ਹੋਇਆ। ਪ੍ਰੋਟੋਕੋਲ ਦੇ ਅਨੁਸਾਰ, ਮਮਤਾ ਬੈਨਰਜੀ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ।
ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

