ਨਵੀਂ ਦਿੱਲੀ, 5 ਮਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 19 ਅਪਰੈਲ ਨੂੰ ਸ਼੍ਰੀ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸ਼੍ਰੀ ਅਟਵਾਲ ਦਾ ਜਨਮ 15 ਮਾਰਚ, 1937 ਨੂੰ ਹੋਇਆ ਸੀ। ਉਹ 2004 ਤੋਂ 2009 ਤੱਕ ਭਾਰਤ ਦੀ 14ਵੀਂ ਲੋਕ ਸਭਾ ਦਾ ਡਿਪਟੀ ਸਪੀਕਰ ਸਨ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।
ਸਾਬਕਾ ਅਕਾਲੀ ਨੇਤਾ ਚਰਨਜੀਤ ਅਟਵਾਲ ਭਾਜਪਾ ‘ਚ ਸ਼ਾਮਲ
