ਨਵੀਂ ਦਿੱਲੀ, 5 ਫ਼ਰਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਜੇਲ੍ਹ ’ਚ ਬੰਦ ਆਗੂ ਮਨੀਸ਼ ਸਿਸੋਦੀਆ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭਿ੍ਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ 2023 ’ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸਿਖਰਲੀ ਅਦਾਲਤ ’ਚ ਦਾਖਲ ਆਪਣੀਆਂ ਦੋ ਪਟੀਸ਼ਨਾਂ ’ਤੇ ਜਲਦੀ ਸੁਣਵਾਈ ਕਰਨ ਲਈ ਅਰਜ਼ੀ ਦਾਖਲ ਕੀਤੀ ਹੈ।। ਸਿਸੋਦੀਆ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸੁਪਰੀਮ ਕੋਰਟ ਦੇ ਮੁੱਖ ਜੱਜ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੀ ਬੈਂਚ ਨੂੰ ਦੱਸਿਆ ਕਿ ਸਿਸੋਦੀਆ ਇਕ ਸਾਲ ਤੋਂ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਤਤਕਾਲ ਸੂਚੀਬਧ ਕੀਤਾ ਜਾਵੇ।
ਸਿਸੋਦੀਆ ਵੱਲੋਂ ਸੁਪਰੀਮ ਕੋਰਟ ’ਚ ਜਲਦ ਸੁਣਵਾਈ ਲਈ ਅਰਜ਼ੀ ਦਾਖ਼ਲ
![](https://punjabmailusa.com/wp-content/uploads/2023/04/Manish-Sisodia.jpg)