ਨਵੀਂ ਦਿੱਲੀ, 8 ਜੂਨ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀ.ਬੀ.ਆਈ. ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਹੁਣ ਦਾਇਰ ਚਾਰਜਸ਼ੀਟ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ। ਜੱਜ ਨੇ ਕਿਹਾ ਕਿ ਉਹ ਫਾਈਲ ਦੀ ਘੋਖ ਕਰਨਗੇ ਤੇ ਇਸ ਤੋਂ ਬਾਅਦ ਢੁੱਕਵੇਂ ਹੁਕਮ ਜਾਰੀ ਕੀਤੇ ਜਾਣਗੇ। ਮਾਮਲੇ ਦੀ ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ।