#PUNJAB

ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਰਵਾਨਾ

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ। ਜਥੇ ਵਿਚ ਪਹਿਲੀ ਵਾਰੀ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਨ।