ਨਵੀਂ ਦਿੱਲੀ, 6 ਮਾਰਚ (ਪੰਜਾਬ ਮੇਲ)- ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸੀਬੀਆਈ ਹਿਰਾਸਤ ਵਿੱਚ ਭੇਜੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆੲਂ ਦੇ ਵਿਸ਼ੇਸ਼ ਜੱਜ ਐੱਮਕੇ ਨਾਗਪਾ ਨੇ ਉਨ੍ਹਾਂ ਨੂੰ 20 ਮਾਰਚ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ। ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ।
ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ 20 ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ
