ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿਚ ਮੁਲਜ਼ਮ ਸਤਿੰਦਰ ਸਿੰਘ ਕੋਹਲੀ ਅਤੇ ਹੋਰਨਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਣਯੋਗ ਅਦਾਲਤ ਨੇ 20 ਦਸੰਬਰ 2025 ਨੂੰ ਸਾਰੇ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ। ਇਹ ਫੈਸਲਾ ਗੁਰਬੀਰ ਸਿੰਘ, ਮਾਣਯੋਗ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੁਣਾਇਆ ਗਿਆ।
ਇਹ ਮਾਮਲਾ ਭਾਈ ਬਲਦੇਵ ਸਿੰਘ ਵਡਾਲਾ, ਭਾਈ ਬਲਦੇਵ ਸਿੰਘ ਸਿਰਸਾ ਅਤੇ ਹੋਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਪੁਲਿਸ ਥਾਣਾ ਸੀ ਡਿਵੀਜ਼ਨ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਐੱਫ.ਆਈ.ਆਰ. ਵਿਚ ਮੁਲਜ਼ਮਾਂ ‘ਤੇ ਜਾਅਲੀਵਾੜੀ, ਰਿਕਾਰਡ ਨਸ਼ਟ ਕਰਨ ਅਤੇ ਬੇਅਦਬੀ ਦੇ ਦੋਸ਼ ਲਗਾਏ ਗਏ ਸਨ। ਮੁਲਜ਼ਮਾਂ ਖਿਲਾਫ਼ ਧਾਰਾ 295ਏ, 295, 465, 408, 409, 120 ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਸ ਕੇਸ ਵਿਚ ਸੂਬੇ ਦੀ ਤਰਫੋਂ ਅੰਮ੍ਰਿਤਪਾਲ ਸਿੰਘ ਖਹਿਰਾ (ਜ਼ਿਲ੍ਹਾ ਅਟਾਰਨੀ ਪ੍ਰੌਸੀਕਿਊਸ਼ਨ, ਅੰਮ੍ਰਿਤਸਰ) ਅਤੇ ਅਮਰਪਾਲ ਸਿੰਘ (ਜ਼ਿਲ੍ਹਾ ਅਟਾਰਨੀ ਲੀਗਲ, ਅੰਮ੍ਰਿਤਸਰ) ਨੇ ਬਹਿਸ ਕੀਤੀ। ਸ਼ਿਕਾਇਤਕਰਤਾਵਾਂ ਦੀ ਤਰਫੋਂ ਵਕੀਲ ਪੁਨੀਤ ਜ਼ਖਮੀ ਪੇਸ਼ ਹੋਏ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲਾ

