#PUNJAB

ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਕੰਪਿਊਟਰ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ 

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੋਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਵੱਡੀ ਪੱਧਰ ਤੇ ਮੁਫ਼ਤ ਸਿਖਲਾਈ ਸੈਂਟਰ ( ਬਿਊਟੀ ਪਾਰਲਰ, ਕੰਪਿਊਟਰ, ਸਿਲਾਈ) ਖੋਲੇ ਜਾ ਰਹੇ ਹਨ ਤਾਂ ਜੋ ਇਹ ਲੋੜਵੰਦ ਲੜਕੇ ਲੜਕੀਆਂ ਮੁਫ਼ਤ ਤਕਨੀਕੀ ਸਿੱਖਿਆ ਲੈ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ।
     ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ (ਮਲੋਟ, ਮੁਕਤਸਰ, ਗਿਦੜਬਾਹਾ)ਵੀ8 ਸਿਖਲਾਈ ਸੈਂਟਰ ਚੱਲ ਰਹੇ ਸਿਲਾਈ, ਇਸ 6 ਮਹੀਨਿਆਂ ਦੇ ਕੋਰਸਾਂ ਦੋਰਾਨ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਕੋਰਸਾਂ ਦੇ ਪੂਰੇ ਹੋਣ ਉਪਰੰਤ ਆਈ ਐਸ ਓ ਸਰਟੀਫਿਕੇਟ ਦਿੱਤੇ ਜਾਂਦੇ ਹਨ।
      ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਲੜਕੇ ਲੜਕੀਆਂ ਇਨ੍ਹਾਂ ਸੈਂਟਰਾਂ ਤੋਂ ਤਕਨੀਕੀ ਸਿੱਖਿਆ ਲੈ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੇ ਹਨ।
ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੰਪਿਊਟਰ ਕੋਰਸ ਪੂਰਾ ਹੋਣ ਉਪਰੰਤ 30 ਸਿਖਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ।ਇਸ ਮੌਕੇ ਮਹੰਤ ਕਸ਼ਮੀਰ ਸਿੰਘ ਨੇ ਸਿਖਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਡਾ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ੁਰੂ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਨਾਲ ਬੇਰੁਜ਼ਗਾਰੀ ਨੂੰ ਵੱਡੀ ਪੱਧਰ ਤੇ ਠੱਲ ਪਵੇਗੀ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ,ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾ ਏ ਐਸ ਆਈ, ਸੁਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ,ਸੋਹਣ ਲਾਲ ਗੁੰਬਰ ਮਲੋਟ, ਸ਼੍ਰੀ ਮੁਕਤਸਰ ਸਾਹਿਬ ਦੀ ਕੰਪਿਊਟਰ ਅਧਿਆਪਕਾਂ ਨੀਲਮ ਰਾਣੀ ਆਦਿ ਹਾਜ਼ਰ ਸਨ।