ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਸੰਸਦ ਦਾ ਸਰਦ ਰੁੱਤ ਇਜਲਾਸ 1 ਦਸੰਬਰ ਤੋਂ 19 ਦਸੰਬਰ ਤੱਕ ਦਾ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਸ਼ਨਿਚਰਵਾਰ ਨੂੰ ਦਿੱਤੀ।
ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਰਕਾਰ ਦੇ ਉਨ੍ਹਾਂ ਤਰੀਕਾਂ ‘ਤੇ ਸੰਸਦ ਦਾ ਸਰਦ ਰੁੱਤ ਸੈਸ਼ਨ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਰਿਜੀਜੂ ਨੇ ਐਕਸ ‘ਤੇ ਪੋਸਟ ਕਰਦਿਆਂ ਕਿਹਾ, ”ਇੱਕ ਉਸਾਰੂ ਅਤੇ ਅਰਥਪੂਰਨ ਸੈਸ਼ਨ ਦੀ ਉਡੀਕ ਹੈ, ਜੋ ਸਾਡੇ ਲੋਕਤੰਤਰ ਨੂੰ ਮਜ਼ਬੂਤ ਕਰੇ ਅਤੇ ਲੋਕਾਂ ਦੀਆਂ ਇੱਛਾਵਾਂ ਦੀ ਸੇਵਾ ਕਰੇ।”
ਸੰਸਦ ਦਾ ਸਰਦ ਰੁੱਤ ਇਜਲਾਸ 1 ਤੋਂ 19 ਦਸੰਬਰ ਤੱਕ

