#INDIA

ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਈਆਂ ਤੇਜ਼

ਇਸ ਸਾਲ ਦੇ ਅੰਤ ਤੱਕ ਹੋਣੀਆਂ ਨੇ ਚੋਣਾਂ
ਹਰਿਆਣਾ, 13 ਅਗਸਤ (ਪੰਜਾਬ ਮੇਲ)- ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਹ ਚੋਣਾਂ ਇਸ ਸਾਲ ਦੇ ਅੰਤ ‘ਚ ਹੋਣੀਆਂ ਹਨ। ਇਸ ਨੂੰ ਵੇਖਦਿਆਂ ਭਾਰਤੀ ਚੋਣ ਕਮਿਸ਼ਨ ਹਰਿਆਣਾ ਦੇ 2 ਦਿਨਾਂ ਦੌਰੇ ‘ਤੇ ਆਏ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਟੀਮ ਦਾ ਸਵਾਗਤ ਕੀਤਾ।
ਪਹਿਲੇ ਦਿਨ ਸੋਮਵਾਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਡਾ: ਸੁਖਬੀਰ ਸਿੰਘ ਸੰਧੂ ਨੇ ਕੌਮੀ ਅਤੇ ਸੂਬਾ ਪੱਧਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਕਮਿਸ਼ਨ ਨੇ ਡਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਪੁਲਸ ਸੁਪਰਡੈਂਟਾਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਹਰਿਆਣਾ ਦੇ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਤੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼ਤਰੂਜੀਤ ਕਪੂਰ ਨਾਲ ਵੀ ਅਹਿਮ ਮੀਟਿੰਗ ਕੀਤੀ। ਮੰਗਲਵਾਰ ਕਮਿਸ਼ਨ ਇਨਫੋਰਸਮੈਂਟ ਏਜੰਸੀਆਂ ਨਾਲ ਮੀਟਿੰਗ ਕਰੇਗਾ।