#INDIA

ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਸੀਬੀਆਈ ਨੂੰ ਨੋਟਿਸ

ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)-  ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਕ ਸੀਬੀਆਈ ਕੇਸ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀਬੀਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 17 ਜੁਲਾਈ ਤੈਅ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।